Punjab: Punjabi News, ਜਲੰਧਰ ਦੇ ਇਸ ਇਲਾਕੇ ‘ਚ ਕੂੜੇ ਦੇ ਢੇਰ ‘ਚੋਂ ਮਿਲੀ ਲਾਸ਼, ਫੈਲੀ ਸਨਸਨੀ
Punjab Punjabi News: ਥਾਣਾ ਬਸਤੀ ਬਾਵਾ ਖੇਲ ਨਹਿਰ ਦੇ ਨੇੜੇ ਕੂੜੇ ਦੇ ਢੇਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਲਾਸ਼ ਦੀ ਉਮਰ ਕਰੀਬ 3 ਦਿਨ ਦੱਸੀ ਜਾ ਰਹੀ ਹੈ। ਹਾਲਾਂਕਿ ਪੁਲਿਸ ਜਾਂਚ ਵਿੱਚ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਇਸ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।
ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਠਾਕੁਰ ਨੇ ਦੱਸਿਆ ਕਿ ਦੁਪਹਿਰ ਸਮੇਂ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਬਸਤੀ ਬਾਵਾ ਖੇਲ ਨਹਿਰ ਨੇੜੇ ਲੱਗੇ ਕੂੜੇ ਦੇ ਢੇਰ ‘ਚੋਂ ਬਦਬੂ ਆ ਰਹੀ ਹੈ, ਜਦੋਂ ਲੋਕਾਂ ਨੇ ਨੇੜੇ ਜਾ ਕੇ ਦੇਖਿਆ ਤਾਂ ਉੱਥੇ ਇੱਕ ਸੜੀ ਹੋਈ ਲਾਸ਼ ਪਈ ਦੇਖੀ ਤਾਂ ਪੁਲਸ ਨੂੰ ਮੌਕੇ ‘ਤੇ ਬੁਲਾਇਆ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ, ਜਿੱਥੇ ਲਾਸ਼ ਨੂੰ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਤਾਂ ਜੋ ਉਸ ਦੀ ਪਛਾਣ ਹੋ ਸਕੇ। ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਰਾਏ ਵੀ ਲਈ ਜਾ ਰਹੀ ਹੈ।
ਪੰਜਾਬੀ ਬੋਲੀਆਂ ਪਸੰਦ ਹੈ ਤਾਂ ਇੱਥੇ ਜਾਓ ।